ਬੀਬੀ ਰਾਜਿੰਦਰ ਕੌਰ ਭੱਠਲ ਨੇ ਪਰਿਵਾਰ ਸਮੇਤ ਪਾਈ ਵੋਟ

ਬੀਬੀ ਰਾਜਿੰਦਰ ਕੌਰ ਭੱਠਲ ਨੇ ਪਰਿਵਾਰ ਸਮੇਤ ਪਾਈ ਵੋਟ

ਲਹਿਰਾਗਾਗਾ, 19 ਮਈ (ਗਰਗ, ਢੀਂਡਸਾ, ਗੋਇਲ) ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਰਾਜ ਯੋਜਨਾ ਬੋਰਡ ਦੀ ਉਪ ਚੇਅਰਪਰਸਨ ਬੀਬੀ ਰਾਜਿੰਦਰ ਕੌਰ ਭੱਠਲ ਅੱਜ ਸਵੇਰੇ ਪੋਲਿੰਗ ਬੂਥ ਨੰਬਰ 27 'ਤੇ ਆਪਣੇ ਪੁੱਤਰ ਤੇ ਨੂੰਹ ਸਮੇਤ ਵੋਟ ਦਾ ਇਸਤੇਮਾਲ ਕਰਨ ਲਈ ਪਹੁੰਚੇ। ਉਹ ਆਮ ਵੋਟਰਾਂ ਦੀ ਤਰ੍ਹਾਂ ਲਾਇਨ 'ਚ ਲੱਗੇ ਅਤੇ ਆਪਣੀ ਵੋਟ ਦਾ ਭੁਗਤਾਨ ਕਰਨ ਤੋਂ ਬਾਅਦ ਬੀਬੀ ਰਾਜਿੰਦਰ ਕੌਰ ਭੱਠਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਹੈ ਕਿ ਲੋਕ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਸਾਰੇ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ ਅਤੇ ਕੇਂਦਰ ਵਿਚ ਕਾਂਗਰਸ ਸਰਕਾਰ ਬਣੇਗੀ ਅਤੇ ਸ੍ਰੀ ਰਾਹੁਲ ਗਾਂਧੀ ਦੇਸ਼ ਦੇ ਪ੍ਰਧਾਨ ਮੰਤਰੀ ਹੋਣਗੇ । ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਦੇ ਰਾਜ ਵਿੱਚ ਪੰਜਾਬ ਦੀ ਖੇਤੀਬਾੜੀ ਅਤੇ ਉਦਯੋਗ ਪੂਰੀ ਤਰ੍ਹਾਂ ਬਰਬਾਦ ਹੋਏ ਹਨ। ਪੰਜਾਬ ਦਾ ਕਿਸਾਨ ਖੁਦਕੁਸ਼ੀ ਕਰਨ ਲਈ ਮਜ਼ਬੂਰ ਹੋਇਆ। ਸੂਬੇ ਦੀ ਕਾਂਗਰਸ ਸਰਕਾਰ ਨੇ ਕਿਸਾਨਾਂ ਦਾ ਕਰਜ਼ਾ ਮੁਆਫ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦਿੱਤੇ ਹਨ ਤਾਂ ਜੋ ਉਹ ਆਪਣੇ ਪੈਰਾ ਸਿਰ ਖੜ੍ਹੇ ਹੋ ਸਕਣ।