ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ ਹੋਈ 60 ਫ਼ੀਸਦੀ ਪੋਿਲੰਗ-ਈਸ਼ਾ ਕਾਲੀਆ

 ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ ਹੋਈ 60 ਫ਼ੀਸਦੀ ਪੋਿਲੰਗ-ਈਸ਼ਾ ਕਾਲੀਆ
<br/>

ਹੁਸ਼ਿਆਰਪੁਰ, 19 ਮਈ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ/ਹਰਪ੍ਰੀਤ ਕੌਰ)-ਹੁਸ਼ਿਆਰਪੁਰ ਲੋਕ ਸਭਾ ਹਲਕੇ ਵਿਚ ਅੱਜ ਸ਼ਾਂਤੀਪੂਰਨ ਤਰੀਕੇ ਨਾਲ ਕਰੀਬ 60 ਫ਼ੀਸਦੀ ਪੋਿਲੰਗ ਹੋਈ | ਲੋਕ ਸਭਾ ਹਲਕੇ ਅਧੀਨ ਪੈਂਦੇ 9 ਵਿਧਾਨ ਸਭਾ ਹਲਕਿਆਂ ਦੇ ਵੋਟਰਾਂ ਵਿਚ ਵੋਟ ਪਾਉਣ ਲਈ ਕਾਫ਼ੀ ਉਤਸ਼ਾਹ ਨਜ਼ਰ ਆ ਰਿਹਾ ਸੀ | ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਵਿਚ ਕਰੀਬ 63.80 ਫ਼ੀਸਦੀ, ਉੜਮੁੜ ਵਿਖੇ ਕਰੀਬ 60.74 ਫ਼ੀਸਦੀ, ਮੁਕੇਰੀਆਂ ਕਰੀਬ 62 ਫ਼ੀਸਦੀ, ਦਸੂਹਾ ਕਰੀਬ 59 ਫ਼ੀਸਦੀ, ਚੱਬੇਵਾਲ ਕਰੀਬ 64.54 ਫ਼ੀਸਦੀ, ਹੁਸ਼ਿਆਰਪੁਰ ਕਰੀਬ 63.80 ਫ਼ੀਸਦੀ, ਸ਼੍ਰੀ ਹਰਗੋਬਿੰਦਪੁਰ ਕਰੀਬ 55.80 ਫ਼ੀਸਦੀ, ਭੁਲੱਥ ਕਰੀਬ 55.32 ਫ਼ੀਸਦੀ ਅਤੇ ਫਗਵਾੜਾ ਵਿਧਾਨ ਸਭਾ ਹਲਕੇ ਵਿਚ ਕਰੀਬ 58.40 ਫ਼ੀਸਦੀ ਵੋਟਾਂ ਪੋਲ ਹੋਈਆਂ | ਹੁਣ ਜ਼ਿਲ੍ਹੇ ਦੇ 8 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਵੋਟਿੰਗ ਮਸ਼ੀਨਾਂ ਵਿਚ ਬੰਦ ਹੋ ਗਿਆ ਹੈ ਅਤੇ ਇਨ੍ਹਾਂ ਮਸ਼ੀਨਾਂ ਨੂੰ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਸਟਰੌਾਗ ਰੂਮਾਂ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਮ੍ਹਾਂ ਕਰਵਾ ਦਿੱਤਾ ਗਿਆ ਹੈ | ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ ਜ਼ਿਲ੍ਹੇ ਵਿਚ ਸ਼ਾਂਤੀਪੂਰਵਕ ਤਰੀਕੇ ਨਾਲ ਵੋਟਾਂ ਪੋਲ ਹੋਈਆਂ, ਜਿਸ ਲਈ ਜ਼ਿਲ੍ਹਾ ਵਾਸੀ ਵਧਾਈ ਦੇ ਪਾਤਰ ਹਨ | ਉਨ੍ਹਾਂ ਕਿਹਾ ਕਿ ਚੋਣ ਅਮਲੇ ਦੀ ਤਨਦੇਹੀ ਨਾਲ ਨਿਭਾਈ ਡਿਊਟੀ ਕਾਰਨ ਹੀ ਹੁਸ਼ਿਆਰਪੁਰ ਲੋਕ ਸਭਾ ਹਲਕੇ ਵਿਚ ਵੋਟ ਪ੍ਰਕਿਰਿਆ ਪਾਰਦਰਸ਼ੀ ਅਤੇ ਸਫ਼ਲਤਾਪੂਰਵਕ ਸਿਰੇ ਚੜ੍ਹੀ ਹੈ | ਉਨ੍ਹਾਂ ਕਿਹਾ ਕਿ ਹੁਣ ਪੋਲ ਹੋਈਆਂ ਇਨ੍ਹਾਂ ਵੋਟਾਂ ਦੀ ਗਿਣਤੀ 23 ਮਈ ਨੂੰ ਹੋਵੇਗੀ | ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਵੋਟਰਾਂ ਅਤੇ ਚੋਣ ਅਮਲੇ ਲਈ ਐਾਬੂਲੈਂਸ ਸਹੂਲਤ ਵੀ ਮੁਹੱਈਆ ਕਰਵਾਈ ਗਈ, ਤਾਂ ਜੋ ਐਮਰਜੈਂਸੀ ਹਾਲਾਤ ਵਿਚ ਦਿਵਿਆਂਗਜਨ ਜਾਂ ਹੋਰ ਵੋਟਰਾਂ ਅਤੇ ਚੋਣ ਅਮਲੇ ਨੂੰ ਫੌਰੀ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ | ਉਨ੍ਹਾਂ ਕਿਹਾ ਕਿ ਐਾਬੂਲੈਂਸਾਂ ਵਿਚ ਡਾਕਟਰ, ਫਾਰਮਾਸਿਸਟ ਸਮੇਤ ਨਰਸਿੰਗ ਸਟਾਫ ਅਤੇ ਜ਼ਰੂਰੀ ਦਵਾਈਆਂ ਉਪਲਬੱਧ ਸਨ |