ਕੁੱਲ 63.7 ਫ਼ੀਸਦੀ ਵੋਟਾਂ ਪੋਲ ਹੋਈਆਂ ਜ਼ਿਲ੍ਹੇ ਅੰਦਰ ਲੋਕ ਸਭਾ ਚੋਣਾਂ ਦੀ ਪ੍ਰਕਿਰਿਆ ਅਮਨ-ਅਮਾਨ ਨਾਲ ਨੇਪਰੇ ਚੜ੍ਹੀ

ਕੁੱਲ 63.7 ਫ਼ੀਸਦੀ ਵੋਟਾਂ ਪੋਲ ਹੋਈਆਂ  ਜ਼ਿਲ੍ਹੇ ਅੰਦਰ ਲੋਕ ਸਭਾ ਚੋਣਾਂ ਦੀ ਪ੍ਰਕਿਰਿਆ ਅਮਨ-ਅਮਾਨ ਨਾਲ ਨੇਪਰੇ ਚੜ੍ਹੀ

ਐੱਸ. ਏ. ਐੱਸ. ਨਗਰ, 19 ਮਈ (ਕੇ. ਐੱਸ. ਰਾਣਾ)- ਲੋਕ ਸਭਾ ਹਲਕਾ 06-ਸ੍ਰੀ ਅਨੰਦਪੁਰ ਸਾਹਿਬ ਅਤੇ 13-ਪਟਿਆਲਾ ਲਈ ਜ਼ਿਲ੍ਹ•ਾ ਐੱਸ. ਏ. ਐੱਸ. ਨਗਰ ਅੰਦਰ ਵੋਟਾਂ ਪੈਣ ਦੀ ਪ੍ਰਕਿਰਿਆ ਅੱਜ ਅਮਨ-ਅਮਾਨ ਨਾਲ ਨੇਪਰੇ ਚੜ੍ਹੀ ਅਤੇ ਵੋਟਰਾਂ ਨੇ ਆਪਣੀ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਡਰ, ਭੈਅ ਅਤੇ ਲਾਲਚ ਤੋਂ ਕੀਤਾ | ਸਵੇਰ ਤੋਂ ਹੀ ਵੋਟਾਂ ਪਾਉਣ ਲਈ ਵੋਟਰਾਂ ਦੀਆਂ ਬੂਥਾਂ 'ਤੇ ਲੰਮੀਆਂ-ਲੰਮੀਆਂ ਕਤਾਰਾਂ ਲੱਗ ਗਈਆਂ ਸਨ ਅਤੇ ਲੋਕ ਸਭਾ ਚੋਣਾਂ ਲਈ ਵੋਟਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਵੱਖ-ਵੱਖ ਪੋਲਿੰਗ ਬੂਥਾਂ 'ਤੇ ਜਾ ਕੇ ਵੋਟਾਂ ਪੈਣ ਦੇ ਕੰਮ ਦਾ ਜਾਇਜ਼ਾ ਲਿਆ ਗਿਆ, ਜਿਥੇ ਕਿ ਵੋਟਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਆ ਰਹੀ ਸਮੱਸਿਆ ਬਾਰੇ ਪੁੱਛਿਆ ਗਿਆ ਜਿਸ 'ਤੇ ਵੋਟਰਾਂ ਨੇ ਵੋਟਾਂ ਪੈਣ ਦੇ ਕੰਮ 'ਤੇ ਤਸੱਲੀ ਦਾ ਪ੍ਰਗਟਾਵਾ ਕੀਤਾ | ਉਨ੍ਹਾਂ ਦੱਸਿਆ ਕਿ ਜ਼ਿਲ੍ਹ•ੇ ਵਿਚ ਤਕਰੀਬਨ 63.7 ਫ਼ੀਸਦੀ ਪੋਲਿੰਗ ਹੋਈ |
ਵਿਧਾਨ ਸਭਾ ਹਲਕਾ ਡੇਰਾਬੱਸੀ ਵਿਚ 69.2 ਫ਼ੀਸਦੀ, ਖਰੜ ਵਿਚ 61.04 ਫ਼ੀਸਦੀ ਅਤੇ ਮੁਹਾਲੀ ਵਿਚ 60.68 ਫ਼ੀਸਦੀ ਵੋਟਾਂ ਪਈਆਂ | ਉਨ੍ਹ•ਾਂ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਨਤੀਜੇ 23 ਮਈ ਨੂੰ ਐਲਾਨੇ ਜਾਣਗੇ | ਜ਼ਿਲ੍ਹ•ਾ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਲੋਕ ਸਭਾ ਚੋਣਾਂ ਲਈ ਜ਼ਿਲ•ੇ੍ਹ 'ਚ 749 ਪੋਲਿੰਗ ਬੂਥ ਬਣਾਏ ਗਏ ਸਨ ਜਿਨ੍ਹ•ਾਂ ਵਿਚੋਂ ਵਿਧਾਨ ਸਭਾ ਹਲਕਾ ਖਰੜ ਵਿਚ 256, ਵਿਧਾਨ ਸਭਾ ਹਲਕਾ ਐੱਸ. ਏ. ਐੱਸ. ਨਗਰ ਵਿਚ 234 ਤੇ ਵਿਧਾਨ ਸਭਾ ਹਲਕਾ ਡੇਰਾਬੱਸੀ ਵਿਚ 259 ਪੋਲਿੰਗ ਸਟੇਸ਼ਨ ਬਣਾਏ ਗਏ ਸਨ | ਇਸ ਤੋਂ ਇਲਾਵਾ ਜ਼ਿਲ•੍ਹੇ ਵਿਚ 271 ਪੋਲਿੰਗ ਬੂਥਾਂ ਦੀ ਵਲਨਰੇਬਲ ਪੋਲਿੰਗ ਬੂਥਾਂ ਵਜੋਂ ਸ਼ਨਾਖ਼ਤ ਕੀਤੀ ਗਈ ਸੀ ਜਦਕਿ ਸਿਰਫ ਇਕ ਕਿ੍ਟੀਕਲ ਪੋਲਿੰਗ ਬੂਥ ਦੀ ਸ਼ਨਾਖਤ ਵਿਧਾਨ ਸਭਾ ਹਲਕਾ ਖਰੜ ਵਿਖੇ ਹੋਈ ਸੀ | ਉਨ੍ਹਾਂ ਦੱਸਿਆ ਕਿ ਇਸ ਵਾਰ ਜ਼ਿਲ੍ਹ•ੇ ਵਿਚ 377 ਪੋਲਿੰਗ ਬੂਥਾਂ ਦੀ ਵੈੱਬਕਾਸਟਿੰਗ ਕਰਵਾਈ ਗਈ ਜਿਨ੍ਹ•ਾਂ ਵਿਚ ਡੇਰਾਬੱਸੀ ਵਿਧਾਨ ਸਭਾ ਹਲਕੇ ਦੇ 130 ਬੂਥ, ਐੱਸ. ਏ. ਐੱਸ. ਨਗਰ ਦੇ 119 ਤੇ ਖਰੜ ਵਿਧਾਨ ਸਭਾ ਹਲਕੇ ਦੇ 128 ਬੂਥ ਸ਼ਾਮਿਲ ਹਨ | ਇਨ•੍ਹਾਂ ਚੋਣਾਂ 'ਚ ਸਿਵਲ ਪ੍ਰਸ਼ਾਸਨ ਵਲੋਂ 2996 ਮੁਲਾਜ਼ਮ (20 ਫ਼ੀਸਦੀ ਵਾਧੂ ਰਿਜ਼ਰਵ ਸਟਾਫ਼) ਤੇ 2900 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ ਜਦਕਿ 929 ਈ. ਵੀ. ਐੱਮਜ਼. 'ਤੇ ਵੀ. ਵੀ. ਪੈਟ ਦੀ ਵਰਤੋਂ ਕੀਤੀ ਗਈ ਸੀ | ਉਨ੍ਹਾਂ ਚੋਣ ਅਮਲੇ ਵਲੋਂ ਲੋਕ ਸਭਾ ਚੋਣਾਂ ਵਿਚ ਨਿਭਾਈ ਗਈ ਡਿਊਟੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਚੋਣ ਅਮਲਾ ਵਧਾਈ ਦਾ ਪਾਤਰ ਹੈ ਜਿਸ ਨੇ ਚੋਣਾਂ ਦੌਰਾਨ ਨਿਰਪੱਖ ਹੋ ਕੇ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਈ ਹੈ | ਉਨ੍ਹਾਂ ਜ਼ਿਲ•ੇ੍ਹ ਦੇ ਸਮੂਹ ਲੋਕਾਂ ਦਾ ਵੀ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਜਿਨ੍ਹ•ਾਂ ਨੇ ਚੋਣਾਂ ਨੂੰ ਅਮਨ-ਅਮਾਨ ਨਾਲ ਨੇਪਰੇ ਚੜ੍ਹ•ਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਪਣਾ ਪੂਰਾ ਸਹਿਯੋਗ ਦਿੱਤਾ |