ਸ੍ਰੀ ਮੁਕਤਸਰ ਸਾਹਿਬ 'ਚ ਬਾਦਲ ਅਤੇ ਬੱਦਲ ਇਕੱਠੇ ਗਰਜੇ

ਸ੍ਰੀ ਮੁਕਤਸਰ ਸਾਹਿਬ 'ਚ ਬਾਦਲ ਅਤੇ ਬੱਦਲ ਇਕੱਠੇ ਗਰਜੇ

ਸ੍ਰੀ ਮੁਕਤਸਰ ਸਾਹਿਬ, 23 ਮਈ (ਰਣਜੀਤ ਸਿੰਘ ਢਿੱਲੋਂ)- ਵੱਡੀ ਜਿੱਤ ਤੋਂ ਬਾਅਦ ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਗ੍ਰਹਿ 'ਚ ਜਿਸ ਸਮੇਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰਾਂ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦੀ ਵੋਟਰਾਂ ਦਾ ਧੰਨਵਾਦ ਕਰ ਰਹੇ ਸਨ, ਉੱਥੇ ਹੀ ਇਸ ਸਮੇਂ ਆਸਮਾਨ 'ਚ ਬੱਦਲ ਛਾਅ ਗਏ ਅਤੇ ਕਿਣਮਿਣ ਸ਼ੁਰੂ ਹੋ ਗਈ। ਲੋਕ ਕਹਿ ਰਹੇ ਸਨ ਅੱਜ ਬਾਦਲ ਅਤੇ ਬੱਦਲ ਇਕੱਠੇ ਗਰਜ਼ ਰਹੇ ਹਨ।