ਹਰਦੀਪ ਸਿੰਘ ਪੁਰੀ ਨੇ ਗੁਰਜੀਤ ਸਿੰਘ ਔਜਲਾ ਨੂੰ ਜਿੱਤ ਦੀ ਦਿੱਤੀ ਵਧਾਈ

ਹਰਦੀਪ ਸਿੰਘ ਪੁਰੀ ਨੇ ਗੁਰਜੀਤ ਸਿੰਘ ਔਜਲਾ ਨੂੰ ਜਿੱਤ ਦੀ ਦਿੱਤੀ ਵਧਾਈ

ਅੰਮ੍ਰਿਤਸਰ, 23 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਭਾਜਪਾ ਦੇ ਉਮੀਦਵਾਰ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਉਨ੍ਹਾਂ ਨੂੰ ਸ਼੍ਰੀ ਅੰਮ੍ਰਿਤਸਰ ਸਾਹਿਬ ਤੋਂ ਚੋਣ ਜਿੱਤਣ ਦੀ ਉਮੀਦ ਸੀ ਪਰ ਲੋਕਤੰਤਰ 'ਚ ਲੋਕਾਂ ਦਾ ਫ਼ੈਸਲਾ ਹੀ ਆਖ਼ਰੀ ਫ਼ੈਸਲਾ ਹੁੰਦਾ ਹੈ ਅਤੇ ਉਹ ਗੁਰੂ ਨਗਰੀ ਦੇ ਨਾਗਰਿਕਾਂ ਦੇ ਫ਼ੈਸਲੇ ਦਾ ਸਨਮਾਨ ਕਰਦੇ ਹਨ ਉਨ੍ਹਾਂ ਉੱਥੋਂ ਮਿਲੇ ਸਨਮਾਨ, ਸਮਰਥਨ ਅਤੇ ਪਿਆਰ ਦੇ ਲਈ ਉਹ ਸਾਰਿਆਂ ਦਾ ਦਿਲੋਂ ਧੰਨਵਾਦੀ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਸਦਾ ਗੁਰੂ ਨਗਰੀ ਦੇ ਸੇਵਾਦਾਰ ਰਹਿਣਗੇ। ਪੁਰੀ ਨੇ ਕਿਹਾ ਕਿ ਜਿੱਤ ਦੇ ਲਈ ਉਹ ਗੁਰਜੀਤ ਸਿੰਘ ਔਜਲਾ ਨੂੰ ਵਧਾਈ ਦਿੰਦੇ ਹਨ ਅਤੇ ਆਸ ਕਰਦੇ ਹਨ ਕਿ ਇਸ ਪਵਿੱਤਰ ਨਗਰ ਦੇ ਵਿਕਾਸ ਦੇ ਲਈ ਉਹ ਉਨ੍ਹਾਂ ਦਾ ਹਰ ਪ੍ਰਕਾਰ ਦਾ ਸਾਥ ਦੇਣਗੇ।