ਮੁਹੰਮਦ ਸਦੀਕ ਦੀ ਜਿੱਤ 'ਤੇ ਵਰਕਰਾਂ ਨੇ ਜਸ਼ਨ ਮਨਾਉਂਦਿਆਂ ਇਕ ਦੂਜੇ 'ਤੇ ਰੰਗ ਪਾ ਕੇ ਪਾਏ ਭੰਗੜੇ

ਮੁਹੰਮਦ ਸਦੀਕ ਦੀ ਜਿੱਤ 'ਤੇ ਵਰਕਰਾਂ ਨੇ ਜਸ਼ਨ ਮਨਾਉਂਦਿਆਂ ਇਕ ਦੂਜੇ 'ਤੇ ਰੰਗ ਪਾ ਕੇ ਪਾਏ ਭੰਗੜੇ

ਜੈਤੋ, 23 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਦੇ ਉਮੀਦਵਾਰ ਜਨਾਬ ਮੁਹੰਮਦ ਸਦੀਕ ਵਲੋਂ ਵੱਡੀ ਲੀਡ ਨਾਲ ਦਰਜ ਕੀਤੀ। ਜਿੱਤ ਨੇ ਕਾਂਗਰਸੀ ਵਰਕਰਾਂ ਦੇ ਹੌਸਲੇ ਬੁਲੰਦ ਕੀਤੇ । ਇਸ ਦੇ ਨਾਲ ਹੀ ਵਰਕਰਾਂ ਨੇ ਜਿੱਤ ਦੀ ਖ਼ੁਸ਼ੀ 'ਚ ਜਸ਼ਨ ਮਨਾਉਂਦਿਆਂ ਇਕ ਦੂਜੇ 'ਤੇ ਰੰਗ ਪਾ ਕੇ ਭੰਗੜੇ ਪਾਏ। ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਜੈਤੋ ਵਿਖੇ ਪਹੁੰਚੇ ਜਨਾਬ ਮੁਹੰਮਦ ਸਦੀਕ ਦਾ ਭਰਾਵਾਂ ਸਵਾਗਤ ਕਰਦਿਆ ਪਾਰਟੀ ਵਰਕਰਾਂ ਤੇ ਲੋਕਾਂ ਨੇ ਜਨਾਬ ਮੁਹੰਮਦ ਸਦੀਕ ਨੂੰ ਮੁਬਾਰਕਬਾਦ ਦਿੱਤੀ। ਵੱਡੀ ਗਿਣਤੀ ਵਿਚ ਜੁੜੇ ਵਰਕਰਾਂ ਨੇ ਜਿੱਤ ਦੀ ਖ਼ੁਸ਼ੀ ਵਿਚ ਲੱਡੂਆਂ ਨਾਲ ਇਕ-ਦੂਜੇ ਦਾ ਮੂੰਹ ਮਿੱਠਾ ਕਰਵਾਇਆ।